ਇਕ ਨੌਜਵਾਨ ਵੱਲੋਂ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਦੀ ਮੂਰਤੀ ਨੂੰ ਖੰਡਿਤ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਸ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ ਓਨਾ ਨੇ ਪ੍ਰਸ਼ਾਸਨ ਨੂੰ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ ਅਤੇ ਇਹ ਵੀ ਕਿਹਾ ਕਿ ਘਟਨਾ ਨੂੰ ਅੰਜਾਮ ਦੇਣ ਵਾਲਾ ਭਾਵੇਂ ਕੋਈ ਵੀ ਹੋਵੇ, ਉਸ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲੇਗੀ।
