ਪਟਿਆਲਾ ਪੁਲਿਸ ਵੱਲੋਂ ਖੁਫੀਆ ਜਾਣਕਾਰੀ ‘ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਟਾਰਗੇਟ ਕਿਲਿੰਗ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਰਾਜਪੁਰਾ, ਪਟਿਆਲਾ ਤੋਂ ਵਿਦੇਸ਼-ਅਧਾਰਤ ਗੈਂਗਸਟਰ ਗੋਲਡੀ ਢਿੱਲੋਂ ਦੇ 2 ਸਾਥੀਆਂ ਨੂੰ ਕੀਤਾ ਗ੍ਰਿਫਤਾਰ। ਗ੍ਰਿਫਤਾਰੀ ਦੌਰਾਨ ਉਹਨਾਂ ਕੋਲੋਂ 5 ਪਿਸਤੌਲ (ਤਿੰਨ.32 ਕੈਲੀਬਰ ਪਿਸਤੌਲ, ਇੱਕ .30 ਕੈਲੀਬਰ ਪਿਸਤੌਲ ਅਤੇ ਇੱਕ ਦੇਸੀ .315 ਪਿਸਤੌਲ ਅਤੇ 15 ਜਿੰਦਾ ਕਾਰਤੂਸ) ਬਰਾਮਦ ਕੀਤੇ।
