ਮਾਂ ਬੋਲੀ ਦਿਵਸ ਮੌਕੇ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਮਹਿੰਦਰ ਭਗਤ ਅਤੇ ਜਲੰਧਰ ਦੇ ਮੇਅਰ ਵਨੀਤ ਧੀਰ ਨੇ ਖਾਲਸਾ ਸਕੂਲ ਨਕੋਦਰ ਚੌਂਕ ਜਲੰਧਰ ਤੋਂ ਸ਼ੁਰੂ ਹੋਏ ਪੰਜਾਬੀ ਜਾਗ੍ਰਿਤੀ ਮਾਰਚ 2025 ਵਿੱਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ।
ਇਸ ਮੌਕੇ ਮਹਿੰਦਰ ਭਗਤ ਨੇ ਪੰਜਾਬੀ ਮਾਂ ਬੋਲੀ ਨੂੰ ਵੱਧ ਤੋਂ ਵੱਧ ਬੋਲਣ ਪੜ੍ਹਨ ਤੇ ਲਿਖਣ ਦਾ ਸੰਦੇਸ਼ ਦਿੱਤਾ I
