Chandigarh 12 November
ਅੱਜ ਕੈਬਿਨੇਟ ਮੰਤਰੀ ਸ਼੍ਰੀ ਮੋਹਿੰਦਰ ਭਗਤ ਜੀ ਵਲੋਂ ਬਾਗਬਾਨੀ ਵਿਭਾਗ ਲਈ ਅਹਿਮ ਮੁੱਦਿਆਂ ਤੇ ਸਮੂਹ ਬਾਗਬਾਨੀ ਵਿਭਾਗ ਦੇ ਕਰਮਚਾਰੀਆਂ ਨਾਲ ਚੰਡੀਗੜ੍ਹ ਵਿਖੇ ਵਿਸ਼ੇਸ ਮੀਟਿੰਗ ਕੀਤੀ ਗਈ।
ਇਸ ਮੌਕੇ ਮੀਟਿੰਗ ਨੂੰ ਸੰਬੋਧਿਤ ਕਰਦੇ ਹੋਏ ਉਹਨਾਂ ਨੇ ਕਿਹਾ ਕਿ ਬਾਗਬਾਨੀ ਵਿਭਾਗ ਦੇ ਨਾਲ ਜੁੜੇ ਪੰਜਾਬ ਦੇ ਕਿਸੇ ਵੀ ਸ਼ਖਸ ਨੂੰ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਨਹੀਂ ਆਵੇ ਇਸ ਦਾ ਪੂਰਾ ਖਿਆਲ ਰੱਖਿਆ ਜਾਵੇ।


