Breaking News….
ਅੰਮ੍ਰਿਤਸਰ ਦੇ ਇਕ ਹੋਰ ਥਾਣੇ ’ਚ ਧਮਾਕਾ ਹੋਣ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਮੰਗਲਵਾਰ (17 ਦਸੰਬਰ) ਨੂੰ ਸਵੇਰੇ ਕਰੀਬ 3 ਵਜੇ ਅੰਮ੍ਰਿਤਸਰ ਦੇ ਇਸਲਾਮਾਬਾਦ ਚੌਕੀ ‘ਚ ਧਮਾਕਾ ਹੋਇਆ। ਜਿਸ ਕਾਰਨ ਇਲਾਕੇ ਦੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ ਅਤੇ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਵੀ ਮੌਕੇ ’ਤੇ ਪੁੱਜ ਕੇ ਵਾਪਰੀ ਘਟਨਾ ਦਾ ਜਾਇਜ਼ਾ ਲਿਆ ਜਾ ਰਿਹਾ ਹੈ।
