ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਕੁਲਦੀਪ ਕੁਮਾਰ ਪੀਟਾ ਅਤੇ ਉਨ੍ਹਾਂ ਦੇ ਸਾਲੇ ਰਾਹੁਲ ਚਲਨੀਆ ਵਿਰੁੱਧ ਚੰਡੀਗੜ੍ਹ ਅਪਰਾਧ ਸ਼ਾਖਾ ਨੇ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਅਤੇ ਬੀਐਨਐਸ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਖਬਰ ਹੈ ਕਿ ਉਨ੍ਹਾਂ ਦੇ ਰਿਸ਼ਤੇਦਾਰ ਵਿਰੁੱਧ ਨੌਕਰੀ ਦੇ ਬਦਲੇ ਕੁਝ ਪੈਸੇ ਲੈਣ ਦੇ ਦੋਸ਼ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ, ਇਸ ਬਾਰੇ ਪੂਰੀ ਜਾਣਕਾਰੀ ਅਜੇ ਉਪਲਬਧ ਨਹੀਂ ਹੈ। ਭ੍ਰਿਸ਼ਟਾਚਾਰ ਦੇ ਦੋਸ਼ਾਂ ਤੋਂ ਬਾਅਦ, ਭਾਜਪਾ ਨੇ ਉਨ੍ਹਾਂ ਨੂੰ ਕੱਲ੍ਹ ਯਾਨੀ ਵੀਰਵਾਰ ਨੂੰ ਹੋਣ ਵਾਲੀਆਂ ਮੇਅਰ ਚੋਣਾਂ ਵਿੱਚ ਵੋਟ ਨਾ ਪਾਉਣ ਦੀ ਅਪੀਲ ਕੀਤੀ ਹੈ।
