ਖਾਲੀਸਤਾਨ ਜ਼ਿੰਦਾਬਾਦ ਫੋਰਸ ਦੇ ਅੱਤਵਾਦੀ ਰਣਜੀਤ ਸਿੰਘ ਨੀਟਾ ਨੇ ਯੂਪੀ ਦੇ ਪੀਲੀਭੀਤ ਵਿੱਚ ਹੋਏ ਮੁਕਾਬਲੇ ਤੋਂ ਬਾਅਦ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੂੰ ਧਮਕੀ ਦਿੱਤੀ ਹੈ। ਖਾਲਿਸਤਾਨ ਪੱਖੀ ਅੱਤਵਾਦੀ ਨੀਟਾ ਨੇ ਮਾਰੇ ਗਏ ਤਿੰਨ ਨੌਜਵਾਨਾਂ ਨੂੰ ਸ਼ਹੀਦ ਦੱਸਿਆ ਹੈ। ਅੱਤਵਾਦੀ ਨੇ ਧਮਕੀ ਦਿੱਤੀ ਕਿ ਪੰਜਾਬ ਪੁਲਿਸ, ਯੂਪੀ ਪੁਲਿਸ ਅਤੇ ਭਾਰਤੀ ਏਜੰਸੀਆਂ ਤੋਂ ਇਸ ਮੁਕਾਬਲੇ ਦਾ ਬਦਲਾ ਲਿਆ ਜਾਵੇਗਾ।
