ਜਲੰਧਰ:(5 ਨਵੰਬਰ) ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਫ਼ਸਲ ਦੀ ਚੁਕਾਈ ਨੂੰ ਪ੍ਰਮੁੱਖ ਤਰਜੀਹ ਦਿੱਤੀ ਜਾ ਰਹੀ ਹੈ, ਜਿਸ ਤਹਿਤ ਇੱਕ ਦਿਨ ਵਿੱਚ 32,629 ਮੀਟ੍ਰਿਕ ਟਨ ਫ਼ਸਲ ਦੀ ਲਿਫ਼ਟਿੰਗ ਕੀਤੀ ਗਈ ਹੈ।
ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖ਼ਰੀਦ ਏਜੰਸੀਆਂ ਵੱਲੋਂ ਹੁਣ ਤੱਕ ਕੁੱਲ 269520 ਮੀਟ੍ਰਿਕ ਟਨ ਫ਼ਸਲ ਦੀ ਲਿਫ਼ਟਿੰਗ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਵਿੱਚ ਝੋਨੇ ਦੀ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਡਾ. ਅਗਰਵਾਲ ਨੇ ਦੱਸਿਆ ਕਿ ਕਿਸਾਨਾਂ ਤੋਂ ਖ਼ਰੀਦ ਕੀਤੇ ਗਏ ਝੋਨੇ ਦੀ ਹੁਣ ਤੱਕ 1471 ਕਰੋੜ ਰੁਪਏ ਦੀ ਅਦਾਇਗੀ ਯਕੀਨੀ ਬਣਾਈ ਜਾ ਚੁੱਕੀ ਹੈ।
