ਸੂਬਾ ਸਰਕਾਰਾਂ ਦੇ ਲੱਖਾਂ ਮੁਲਾਜ਼ਮਾਂ ਦਾ ਇੰਤਜ਼ਾਰ ਆਖਰਕਾਰ ਖਤਮ ਹੋ ਗਿਆ ਹੈ। ਪ੍ਰਧਾਨ ਮੰਤਰੀ Narendra Modi ਦੀ ਅਗਵਾਈ ਵਾਲੀ ਕੇਂਦਰੀ ਮੰਤਰੀ ਮੰਡਲ ਨੇ ਸਾਰੀਆਂ ਅਟਕਲਾਂ ਨੂੰ ਪਾਸੇ ਕਰਦਿਆਂ 8ਵੇਂ ਤਨਖਾਹ ਕਮਿਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਨਾਲ ਸਰਕਾਰੀ ਮੁਲਾਜ਼ਮਾਂ ਦੀਆਂ ਤਨਖਾਹਾਂ ਵਿੱਚ ਬੰਪਰ ਵਾਧਾ ਹੋਵੇਗਾ। ਮੁਲਾਜ਼ਮ ਪਿਛਲੇ 10 ਸਾਲਾਂ ਤੋਂ 8ਵੇਂ ਤਨਖਾਹ ਕਮਿਸ਼ਨ ਦੀ ਉਡੀਕ ਕਰ ਰਹੇ ਸਨ, ਕਿਉਂਕਿ ਮੰਨਿਆ ਜਾ ਰਿਹਾ ਸੀ ਕਿ ਸਰਕਾਰ ਤਨਖਾਹ ਕਮਿਸ਼ਨ ਨੂੰ ਅੱਗੇ ਮਨਜ਼ੂਰੀ ਨਹੀਂ ਦੇਵੇਗੀ। ਪਰ ਵੀਰਵਾਰ ਨੂੰ ਮੰਤਰੀ ਮੰਡਲ ਦੀ ਬੈਠਕ ‘ਚ ਇਸ ਮੁੱਦੇ ਉਤੇ ਮਨਜ਼ੂਰੀ ਮਿਲਣ ਨਾਲ ਅਫਵਾਹਾਂ ਦਾ ਬਾਜ਼ਾਰ ਵੀ ਰੁਕ ਗਿਆ ਹੈ।
8ਵੇਂ ਤਨਖਾਹ ਕਮਿਸ਼ਨ ਦੇ ਲਾਗੂ ਹੋਣ ਤੋਂ ਬਾਅਦ ਮੁਲਾਜ਼ਮਾਂ ਦੀਆਂ ਤਨਖਾਹਾਂ ਵਿੱਚ ਵੱਡਾ ਵਾਧਾ ਹੋਵੇਗਾ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ 8ਵੇਂ ਤਨਖਾਹ ਕਮਿਸ਼ਨ ਤੋਂ ਬਾਅਦ ਕੇਂਦਰੀ ਕਰਮਚਾਰੀਆਂ ਦੀ ਬੇਸਿਕ ਤਨਖਾਹ 18 वत्ताव वयप्टे डें हय वे 34,560 ਰੁਪਏ ਹੋ ਜਾਵੇਗੀ। ਇਸ ਦਾ ਮਤਲਬ ਹੈ ਕਿ ਘੱਟੋ-ਘੱਟ ਉਜਰਤ ਸਿੱਧੇ ਤੌਰ ‘ਤੇ ਦੁੱਗਣੀ ਹੋ ਜਾਵੇਗੀ। ਇਸੇ ਤਰ੍ਹਾਂ ਪੈਨਸ਼ਨ ਵਿੱਚ ਵੀ ਬੰਪਰ ਵਾਧਾ ਹੋਣ ਦੀ ਉਮੀਦ ਹੈ। 8ਵੇਂ ਤਨਖਾਹ ਕਮਿਸ਼ਨ ਤੋਂ ਬਾਅਦ ਘੱਟੋ-ਘੱਟ ਪੈਨਸ਼ਨ ਮੌਜੂਦਾ 9,000 ਰੁਪਏ ਤੋਂ ਵਧ ਕੇ 17,200 ਰੁਪਏ ਹੋ ਸਕਦੀ ਹੈ।
