ਪੰਜਾਬ ਦੇ ਸਪੈਸ਼ਲ ਡੀਜੀਪੀ ਲਾ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਕਮਿਸ਼ਨਰ ਪੁਲਿਸ ਜਲੰਧਰ ਸਵਪਨ ਸ਼ਰਮਾ ਦੇ ਨਾਲ਼ ਪਤੰਗ ਵੇਚਣ ਵਾਲਿਆਂ ਨੂੰ ਚਾਈਨਾ ਡੌਰ ਵੇਚਣ ਵਿਰੁੱਧ ਸਖ਼ਤ ਚੇਤਾਵਨੀ ਦਿੱਤੀ ਅਤੇ ਲੋਕਾਂ ਨੂੰ 112 ‘ਤੇ ਕਾਲ ਕਰਕੇ ਕਿਸੇ ਵੀ ਉਲੰਘਣਾ ਦੀ ਰਿਪੋਰਟ ਕਰਨ ਦੀ ਅਪੀਲ ਕੀਤੀ। ਪੰਜਾਬ ਪੁਲਿਸ, ਨਿਰੰਤਰ ਚੌਕਸੀ ਅਤੇ ਫੈਸਲਾਕੁੰਨ ਕਾਰਵਾਈ ਰਾਹੀਂ 24 ਘੰਟੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।
