ਪੰਜਾਬ ਪੁਲਿਸ ਵੱਲੋਂ ਪੁਲਿਸ ਮੁਲਾਜ਼ਮਾਂ ਦੇ ਹੁਨਰ ਨੂੰ ਹੋਰ ਨਿਖ਼ਾਰਨ ਦੇ ਉਦੇਸ਼ ਨਾਲ ਗੁਜਰਾਤ ਦੀ ਰਾਸ਼ਟਰੀ ਰਕਸ਼ਾ ਯੂਨੀਵਰਸਿਟੀ ਨਾਲ ਸਮਝੌਤਾ (ਐਮ.ਓ.ਯੂ.) ਕਿੱਤਾ ਸਾਈਨ।

ਪੰਜਾਬ ਪੁਲਿਸ ਵੱਲੋਂ ਪੁਲਿਸ ਮੁਲਾਜ਼ਮਾਂ ਦੇ ਹੁਨਰ ਨੂੰ ਹੋਰ ਨਿਖ਼ਾਰਨ ਦੇ ਉਦੇਸ਼ ਨਾਲ ਗੁਜਰਾਤ ਦੀ ਰਾਸ਼ਟਰੀ ਰਕਸ਼ਾ ਯੂਨੀਵਰਸਿਟੀ ਨਾਲ ਸਮਝੌਤਾ (ਐਮ.ਓ.ਯੂ.) ਕਿੱਤਾ ਸਾਈਨ।

ਚੰਡੀਗੜ੍ਹ 12 ਨਵੰਬਰ (ਪੰਜਾਬ)

ਸੂਬੇ ਵਿੱਚ ਪੁਲਿਸ ਮੁਲਾਜ਼ਮਾਂ ਦੇ ਹੁਨਰ ਨੂੰ ਹੋਰ ਨਿਖ਼ਾਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਵਜੋਂ ਪੰਜਾਬ ਪੁਲਿਸ ਨੇ ਅੱਜ ਰਾਸ਼ਟਰੀ ਰਕਸ਼ਾ ਯੂਨੀਵਰਸਿਟੀ (ਆਰ.ਆਰ.ਯੂ.) ਗਾਂਧੀਨਗਰ, ਗੁਜਰਾਤ ਨਾਲ ਇੱਕ ਸਮਝੌਤੇ (ਐਮ.ਓ.ਯੂ.) ‘ਤੇ ਹਸਤਾਖ਼ਰ ਕੀਤੇ ਹਨ।

ਇਹ ਸਮਝੌਤਾ ਇਥੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੀ ਮੌਜੂਦਗੀ ਵਿੱਚ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਤਕਨੀਕੀ ਸੇਵਾਵਾਂ ਰਾਮ ਸਿੰਘ ਅਤੇ ਆਰ.ਆਰ.ਯੂ. ਦੇ ਉਪ ਕੁਲਪਤੀ ਪ੍ਰੋ (ਡਾ.) ਕਲਪੇਸ਼ ਐਚ ਵਾਂਦਰਾ ਦਰਮਿਆਨ ਸਹੀਬੱਧ ਕੀਤਾ ਗਿਆ।

ਪ੍ਰੋਫ਼ੈਸਰ (ਡਾ.) ਕਲਪੇਸ਼ ਐਚ ਵਾਂਦਰਾ ਨੇ ਇਸ ਸਾਂਝੇਦਾਰੀ ਲਈ ਤਹਿ ਦਿਲੋਂ ਧੰਨਵਾਦ ਕਰਦਿਆਂ ਇਸਦੇ ਲੰਬੇ ਸਮੇਂ ਦੇ ਫਾਇਦਿਆਂ, ਜੋ ਦੋਵੇਂ ਸੰਸਥਾਵਾਂ ਲਈ ਲਾਭਦਾਇਕ ਸਿੱਧ ਹੋਣਗੇ, ‘ਤੇ ਚਾਨਣਾ ਪਾਇਆ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਸਮਝੌਤਾ ਵਿਸ਼ੇਸ਼ ਕਰਕੇ ਭਵਿੱਖ ਵਿੱਚ ਭਾਰਤ ਦੇ ਸੁਰੱਖਿਆ ਈਕੋਸਿਸਟਮ ਅੰਦਰ ਸ਼ਾਮਲ ਹੋਣ ਵਾਲੀਆਂ ਉੱਨਤ ਤਕਨੀਕਾਂ ਦੇ ਮੱਦੇਨਜ਼ਰ ਆਰ.ਆਰ.ਯੂ. ਅਤੇ ਪੰਜਾਬ ਪੁਲਿਸ ਦਰਮਿਆਨ ਆਪਸੀ ਤਾਲਮੇਲ ਜ਼ਰੀਏ ਸਿੱਖਣ ਦੇ ਹੁਨਰ ਨੂੰ ਉਤਸ਼ਾਹਿਤ ਕਰਨ ਲਈ ਬੇਹੱਦ ਮਹੱਤਵਪੂਰਨ ਸਿੱਧ ਹੋਵੇਗਾ।

Comments

No comments yet. Why don’t you start the discussion?

Leave a Reply

Your email address will not be published. Required fields are marked *