ਪੰਜਾਬ ਪੁਲਿਸ ਹੈੱਡਕੁਆਰਟਰ, ਸੈਕਟਰ 9, ਚੰਡੀਗੜ੍ਹ ਵਿਖੇ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਮੌਲਿਕ ਅਧਿਕਾਰਾਂ ਪ੍ਰਤੀ ਸੰਵੇਦਨਸ਼ੀਲ ਬਣਾਉਣ ਲਈ ਇੱਕ ਵਿਸ਼ੇਸ ਸਿਖਲਾਈ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਮੁੱਖ ਤੌਰ ‘ਤੇ ਧਾਰਾ 21 – ਜੀਵਨ ਅਤੇ ਨਿੱਜੀ ਆਜ਼ਾਦੀ ਦੀ ਸੁਰੱਖਿਆ ‘ਤੇ ਧਿਆਨ ਕੇਂਦਰਿਤ ਕੀਤਾ ਗਿਆ, ਜਿਸ ਵਿੱਚ ਡਾ. ਬਲਰਾਮ ਗੁਪਤਾ ਵੱਲੋ ਇੱਕ ਪ੍ਰੇਰਣਾਦਾਇਕ ਭਾਸ਼ਣ ਦਿੱਤਾ ਗਿਆ। ਇਸ ਮੌਕੇ ਪੰਜਾਬ ਪੁਲੀਸ ਦੇ DGP Gorav Yadav ਅਤੇ ਹੋਰ ਆਲਾ ਅਧਿਕਾਰੀ ਮੌਜੂਦ ਸਨ।
ਡਾ. ਬਲਰਾਮ ਗੁਪਤਾ ਨੈਸ਼ਨਲ ਜੁਡੀਸ਼ੀਅਲ ਅਕੈਡਮੀ ਦੇ ਸਾਬਕਾ ਡਾਇਰੈਕਟਰ ਹਨ ਅਤੇ ਇੱਕ ਪ੍ਰਸਿੱਧ ਕਾਨੂੰਨੀ ਸ਼ਖ਼ਸੀਅਤ ਹਨ ਜੋ ਕਿ 55 ਸਾਲਾਂ ਤੋਂ ਵੱਧ ਸਮੇਂ ਤੋਂ ਕਾਨੂੰਨੀ ਖੇਤਰ ਵਿੱਚ ਸਰਗਰਮ ਹਨ।
