ਅੱਜ ਭਾਜਪਾ ਦੇ ਮੀਤ ਪ੍ਰਧਾਨ ਡਾਕਟਰ ਸੁਭਾਸ਼ ਸ਼ਰਮਾ ਨੇ ਮੋਹਾਲੀ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਿਸ਼ਿਸ਼ਟ ਅਤੇ ਹੋਰ ਭਾਜਪਾ ਆਗੂਆਂ ਦੇ ਨਾਲ ਖਰੜ ਦਾਣਾ ਮੰਡੀ ਦਾ ਦੌਰਾ ਕੀਤਾ ਅਤੇ ਮਿਹਨਤੀ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨਾਲ ਮੁਲਾਕਾਤ ਕੀਤੀ।
ਉਨਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਉੱਤੇ ਨਿਸ਼ਾਨਾ ਸਾਧਦੇ ਹੋਏ ਕਿਹਾ ‘ਆਪ’ ਪੰਜਾਬ ਸਰਕਾਰ ਦੁਆਰਾ ਖਰੀਦ ਯੋਜਨਾਬੰਦੀ ਦੇ ਲੇਟ ਕੰਮ ਕਾਰਨ ਹੀ ਕਿਸਾਨਾਂ ਨੂੰ ਪਰੇਸ਼ਾਨੀ ਝੱਲਣੀ ਪੈ ਰਹੀ ਹੈ। ਜਦ ਕਿ ਕੇਂਦਰ ਸਰਕਾਰ ਨੇ ਇੱਕ ਮਹੀਨਾ ਪਹਿਲਾਂ ਹੀ ਪੰਜਾਬ ਸਰਕਾਰ ਨੂੰ ਝੋਨੇ ਦੀ ਖਰੀਦ ਲਈ 44 ਹਜਾਰ ਕਰੋੜ ਰੁਪਏ ਦੇ ਦਿੱਤੇ ਸੀ ਤਾਂ ਜੋ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਾ ਆਵੇ।
ਉਨਾਂ ਨੇ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਭਰੋਸਾ ਦਿੱਤਾ ਹੈ ਕਿ ਮੈਂ ਕੇਂਦਰ ਸਰਕਾਰ ਨੂੰ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਦਖਲ ਦੇਣ ਦੀ ਅਪੀਲ ਕਰਾਂਗਾ।
