ਕੱਲ ਅੰਮ੍ਰਿਤਸਰ ਵਿੱਚ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੀ ਮੂਰਤੀ ਨਾਲ ਛੇੜਛਾੜ ਕੀਤੀ ਗਈ ਸੀ ਅਤੇ ਉਸ ਦੀ ਬੇਅਦਬੀ ਕੀਤੀ ਗਈ ਸੀ। ਇਸ ਦੇ ਵਿਰੋਧ ਵਿੱਚ ਭਾਰਤੀ ਜਨਤਾ ਪਾਰਟੀ ਜਲੰਧਰ ਸ਼ਹਿਰੀ ਵਲੋ ਅੰਬੇਡਕਰ ਚੌਕ ਵਿਖੇ ਮੌਨ ਵਰਤ ਰੱਖਿਆ ਗਿਆ ਜਿਸ ਵਿਚ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂਆ ਨੇ ਪੁਲਿਸ ਪ੍ਰਸ਼ਾਸਨ ਨੂੰ ਅਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇ ਅਤੇ ਅਤੇ ਡੂੰਘਿਆਈ ਨਾਲ ਜਾਂਚ ਕੀਤੀ ਜਾਵੇ ।
