ਮੋਹਾਲੀ ਜ਼ਿਲ੍ਹਾ ਅਦਾਲਤ ਨੇ ਵਿੱਕੀ ਮਿੱਡੂਖੇੜਾ ਕਤਲ ਮਾਮਲੇ ‘ਚ ਅੱਜ ਸੋਮਵਾਰ ਤਿੰਨੇ ਦੋਸ਼ੀਆਂ ਨੂੰ ਸਜ਼ਾ ਦਾ ਐਲਾਨ ਕਰ ਦਿੱਤਾ ਹੈ। ਅਦਾਲਤ ਨੇ ਤਿੰਨੇ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਅਤੇ ਨਾਲ ਹੀ 2-2 ਲੱਖ ਰੁਪਏ ਜੁਰਮਾਨੇ ਦਾ ਫੈਸਲਾ ਵੀ ਸੁਣਾਇਆ ਹੈ। ਸੰਨੀ ਲੇਫਟੀ, ਸੱਜਣ ਭੋਲੂ ਤੇ ਅਨਿਲ ਲੱਠ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ।
