ਹਰਿਆਣਾ ਦੇ ਮੁੱਖ ਮੰਤਰੀ Nayab Saini ਪਹੁੰਚੇ ਰੋਪੜ ਜਿਥੇ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸ. ਇਕਬਾਲ ਸਿੰਘ ਲਾਲਪੁਰਾ ਦੇ ਬੇਟੇ ਅਜੈਵੀਰ ਸਿੰਘ ਲਾਲਪੁਰਾ ਨੇ ਲੋਕਾਂ ਦੀ ਸਿਹਤ ਦੀ ਦੇਖਭਾਲ ਲਈ ਸਵਾ ਕਰੋੜ ਦੀ ਲਾਗਤ ਨਾਲ ਤਿਆਰ ਕਰਵਾਈ ਅਤਿ ਆਧੁਨਿਕ ਡਾਕਟਰੀ ਉਪਕਰਣਾਂ ਨਾਲ ਲੈਸ ਬੱਸ ਲੋਕਾਂ ਦੇ ਨਾਂਅ ਭੇਟ ਕੀਤੀ।
ਬੱਸ ਦਾ ਉਦਘਾਟਨ ਕਰਦਿਆਂ ਹਰਿਆਣਾ CM ਨਾਇਬ ਸਿੰਘ ਸੈਣੀ ਨੇ ਝੰਡੀ ਦਿਖਾ ਕੇ ਬੱਸ ਨੂੰ ਲੋਕਾਂ ਦੇ ਸੇਵਾ ਲਈ ਰਵਾਨਾ ਕੀਤਾ।
ਇਹ ਬੱਸ ਵਰਲਡ ਕੈਂਸਰ ਕੇਅਰ ਦੇ ਮੁਖੀ ਡਾ. ਕੁਲਵੰਤ ਸਿੰਘ ਧਾਲੀਵਾਲ ਨੂੰ ਲੋਕ ਸੇਵਾ ਲਈ ਦਿੱਤੀ ਗਈ।
